Site icon Amritsar Awaaz

ਪੰਜਾਬੀ ਗਾਇਕਾ Amar Noori ਨੂੰ ਆਈ ਧਮਕੀ ਭਰੀ ਕਾਲ, ਕਿਸੇ ਗੀਤ ਨੂੰ ਲੈ ਕੇ ਦਿੱਤੀ ਗਈ ਧਮਕੀ !

ਪੰਜਾਬੀ ਗਾਇਕ ਅਤੇ ਅਦਾਕਾਰਾ ਅਮਰ ਨੂਰੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਗਾਇਕ ਅਮਰ ਨੂਰੀ ਨੂੰ ਇੱਕ ਧਮਕੀ ਭਰਿਆ ਫੋਨ ਆਇਆ, ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਧਮਕੀ ਦੇਣ ਵਾਲੇ ਨੇ ਖੁਦ ਨੂੰ ਪੁਲਿਸ ਮੁਲਾਜ਼ਮ ਦੱਸਿਆ ਹੈ, ਪਰ ਅਜੇ ਇਹ ਸਪਸ਼ਟ ਨਹੀਂ ਹੈ। ਗਾਇਕਾ ਦੀ ਸ਼ਿਕਾਇਤ ‘ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਰਿਪੋਰਟਾਂ ਅਨੁਸਾਰ, ਇੱਕ ਅਣਪਛਾਤੇ ਵਿਅਕਤੀ ਨੇ ਅਮਰ ਨੂਰੀ ਨੂੰ ਫ਼ੋਨ ਕੀਤਾ ਅਤੇ ਉਸਨੂੰ ਧਮਕੀ ਦਿੱਤੀ। ਕਿਸੇ ਗੀਤ ਨੂੰ ਲੈ ਕੇ ਉਨ੍ਹਾਂ ਨੂੰ ਇਹ ਧਮਕੀ ਦਿੱਤੀ ਗਈ। ਉਨ੍ਹਾਂ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਅਤੇ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version