Site icon Amritsar Awaaz

ਫਗਵਾੜਾ : ਹੱਥੋਂਪਾਈ ਮਗਰੋਂ ਮੁੰਡਿਆਂ ‘ਚੋਂ ਇਕ ਨੇ ਕੀਤੀ Firing, ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ!

ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ। ਫਗਵਾੜਾ ਵਿਚ ਇਕ ਕੱਪੜਿਆਂ ਦੀ ਦੁਕਾਨ ‘ਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੁਕਾਨ ‘ਤੇ ਬੈਠੇ ਦੋਸਤਾਂ ਦਾ ਝਗੜਾ ਹੁੰਦਾ ਹੈ। ਪਹਿਲਾਂ ਉਹ ਹੱਥੋਂਪਾਈ ਹੁੰਦੇ ਹਨ ਤੇ ਫਿਰ ਉਨ੍ਹਾਂ ਵਿਚੋਂ ਇਕ ਦੋਸਤ ਵੱਲੋਂ ਫਾਇਰਿੰਗ ਕਰ ਦਿੱਤੀ ਜਾਂਦੀ ਹੈ। ਉਸ ਵੱਲੋਂ ਹਵਾਈ ਫਾਇਰ ਕੀਤਾ ਗਿਆ। ਸਾਰਾ ਘਟਨਾਕ੍ਰਮ ਸੀਸੀਟੀਵੀ ਵਿਚ ਕੈਦ ਹੋ ਗਿਆ।
ਹਾਲਾਂਕਿ ਝਗੜੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਤੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਲੋਂ ਫਾਇਰਿੰਗ ਕੀਤੀ ਗਈ ਹੈ। ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦੀ ਹੀ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

Exit mobile version