ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਦੋਹਾਂ ਨੌਜਵਾਨਾ ਦੇ ਅਗਲੇ ਪਿਛਲੇ ਸਬੰਧਾਂ ਬਾਰੇ ਚੰਗੀ ਤਰ੍ਹਾਂ ਖੰਗਾਲਿਆ ਜਾ ਰਿਹਾ ਹੈ। ਇਹ ਡਰੱਗ ਕਿਸ ਨੂੰ ਦੇਣੀ ਸੀ ਅਤੇ ਹੋਰ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਪਾਏ ਜਾਣ ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ
: ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀ.ਆਈ.ਜੀ ਬਾਰਡਰ ਰੇਂਜ ਸੰਦੀਪ ਗੋਇਲ, ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਦੀਆਂ ਹਦਾਇਤਾਂ ਅਨੁਸਾਰ ਡੀ.ਐਸ.ਪੀ. ਮਜੀਠਾ ਇੰਦਰਜੀਤ ਸਿੰਘ ਦੀ ਅਗਵਾਈ ਵਿਚ ਮਜੀਠਾ ਅਤੇ ਆਸ ਪਾਸ ਪਿੰਡਾਂ ਵਿਚ ਨਸ਼ਾ ਤਸਕਰਾਂ ਵਿਰੁੱਧ ਸਿਕੰਜਾ ਕੱਸਿਆ ਗਿਆ ਹੈ।
ਅੱਜ ਡੀ.ਐਸ.ਪੀ. ਮਜੀਠਾ ਇੰਦਰਜੀਤ ਸਿੰਘ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਵਿੱਚ ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਮਜੀਠਾ ਦੇ ਸਬ ਇੰਸਪੈਕਟਰ ਰਸ਼ਪਾਲ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਨਾਗ ਕਲਾਂ ਵਿਖੇ ਮੌਜੂਦ ਸਨ।
ਸ਼ੱਕ ਦੇ ਆਧਾਰ ਤੇ ਇੱਕ ਮੋਟਰ ਸਾਈਕਲ ਰੋਕ ਕੇ ਪੁੱਛ ਗਿੱਛ ਕੀਤੀ ਗਈ ਤਾਂ ਮੋਟਰ ਸਾਈਕਲ ਸਵਾਰਾਂ ਨੇ ਆਪਣੇ ਨਾਮ ਪਤਾ ਭੁਪਿੰਦਰ ਸਿੰਘ ਉਰਫ ਭਿੰਦਰ ਅਤੇ ਦੂਸਰੇ ਨੇ ਸੁਖਰਾਜ ਸਿੰਘ ਉਰਫ ਸੁੱਖ ਵਾਸੀਆਨ ਪਿੰਡ ਸਹੂਰ ਕਲਾਂ ਥਾਣਾ ਕਲਾਨੌਰ ਜਿਲ੍ਹਾ ਗੁਰਦਾਸਪੁਰ ਦੱਸਿਆ। ਡੀ.ਐਸ.ਪੀ. ਇੰਦਰਜੀਤ ਸਿੰਘ ਨੇ ਦੱਸਿਆ ਕਿ ਦੋਹਾਂ ਦੀ ਤਲਾਸ਼ੀ ਲੈਣ ਤੇ ਇੰਨ੍ਹਾਂ ਪਾਸੋ 798 ਗ੍ਰਾਮ ਆਈਸ ਡਰੱਗ ਬਰਾਮਦ ਹੋਈ।
ਜਿਹੜੀ ਕਿ ਉਨ੍ਹਾਂ ਨੇ ਬਾਰਡਰ ਪਾਰ ਤੋ ਮੰਗਵਾਈ ਸੀ ਅਤੇ ਪਿੰਡ ਨਾਗ ਕਲਾਂ ਵਿਖੇ ਕਿਸੇ ਨੂੰ ਦੇਣ ਲਈ ਜਾਣਾ ਸੀ। ਉਨ੍ਹਾਂ ਦੱਸਿਆ ਕਿ ਉਕਤ ਦੋਹਾਂ ਵਿਅਕਤੀਆਂ ਨੂੰ ਸਮੇਤ ਆਈਸ ਡਰੱਗ ਅਤੇ ਮੋਟਰ ਸਾਈਕਲ ਕਾਬੂ ਕਰਕੇ ਥਾਣਾ ਮਜੀਠਾ ਵਿਖੇ ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮਾ ਨੰਬਰ 167 ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ।
ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਦੋਹਾਂ ਨੌਜਵਾਨਾ ਦੇ ਅਗਲੇ ਪਿਛਲੇ ਸਬੰਧਾਂ ਬਾਰੇ ਚੰਗੀ ਤਰ੍ਹਾਂ ਖੰਗਾਲਿਆ ਜਾ ਰਿਹਾ ਹੈ। ਇਹ ਡਰੱਗ ਕਿਸ ਨੂੰ ਦੇਣੀ ਸੀ ਅਤੇ ਹੋਰ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਪਾਏ ਜਾਣ ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
