ਪੰਜਾਬ ਦੇ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਕਲੋਆ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਮੋਟਰਸਾਈਕਲ ਮਕੈਨਿਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਕੰਧਾਲਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ ਤੇ ਉਨ੍ਹਾਂ ਵੱਲੋਂ ਦਿਨ-ਦਿਹਾੜੇ ਬਲਜੀਤ ਸਿੰਘ ‘ਤੇ ਫਾਇਰਿੰਗ ਕਰ ਦਿੱਤੀ ਗਈ। ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੂੰ ਜਿਵੇਂ ਹੀ ਸੂਚਨਾ ਮਿਲੀ ਘਟਨਾ ਵਾਲੀ ਥਾਂ ‘ਤੇ ਪੁੱਜ ਗਈ ਹੈ ਤੇ ਉਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਬਲਜੀਤ ਸਿੰਘ ਨੂੰ ਜਖਮੀ ਹਾਲਤ ਵਿਚ ਟਾਂਡਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
