Site icon Amritsar Awaaz

Schools Closed: 30 ਜਨਵਰੀ ਤੱਕ ਬੰਦ ਰਹਿਣਗੇ ਸਾਰੇ ਸਰਕਾਰੀ ਤੇ ਨਿੱਜੀ ਸਕੂਲ, ਰਾਜਕੀ ਸੋਗ ਦਾ ਐਲਾਨ !

ਬੀਤੇ ਦਿਨੀਂ ਮਹਾਰਾਸ਼ਟਰ ਦੇ ਡਿਪਟੀ ਸੀ.ਐਮ. ਅਜੀਤ ਪਵਾਰ ਦਾ ਜਹਾਜ਼ ਹਾਦਸੇ ਵਿੱਚ ਦੇਹਾਂਤ ਹੋ ਗਿਆ ਹੈ। ਇਹ ਹਾਦਸਾ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਬੁੱਧਵਾਰ ਸਵੇਰੇ 8.45 ਵਜੇ ਵਾਪਰਿਆ। ਸਮਾਚਾਰ ਏਜੰਸੀ ਪੀ.ਟੀ.ਆਈ. ਅਨੁਸਾਰ, ਇਸ ਜਹਾਜ਼ ਹਾਦਸੇ ਵਿੱਚ ਅਜੀਤ ਪਵਾਰ ਸਮੇਤ 6 ਲੋਕਾਂ ਦੀ ਮੌਤ ਹੋਈ ਹੈ। ਅਜੀਤ ਪਵਾਰ ਦੇ ਦੇਹਾਂਤ ਨਾਲ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਹੈ।

ਉਥੇ ਹੀ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਪੂਰੇ ਸੂਬੇ ਵਿਚ 3 ਦਿਨ ਛੁੱਟੀ ਅਤੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਮੁੰਬਈ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਰਾਜ ਦੇ ਸਾਰੇ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਮਹਾਰਾਸ਼ਟਰ ਵਿੱਚ ਅੱਜ ਤੋਂ 30 ਜਨਵਰੀ, 2026 ਤੱਕ ਤਿੰਨ ਦਿਨਾਂ ਦਾ ਰਾਜਕੀ ਸੋਗ ਰਹੇਗਾ। ਇਸ ਸਮੇਂ ਦੌਰਾਨ, ਰਾਜ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰਹਿਣਗੇ। ਤਿੰਨ ਦਿਨਾਂ ਦੇ ਰਾਜ ਸੋਗ ਦੀ ਮਿਆਦ ਦੌਰਾਨ ਮਹਾਰਾਸ਼ਟਰ ਦੀਆਂ ਸਾਰੀਆਂ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਇਸ ਤੋਂ ਇਲਾਵਾ 28 ਤੋਂ 30 ਜਨਵਰੀ, 2026 ਤੱਕ ਰਾਜ ਵਿੱਚ ਕੋਈ ਵੀ ਅਧਿਕਾਰਤ ਮਨੋਰੰਜਨ ਸਮਾਗਮ ਨਹੀਂ ਹੋਵੇਗਾ। ਉਪ ਮੁੱਖ ਮੰਤਰੀ ਦੇ ਦੇਹਾਂਤ ਦੇ ਮੱਦੇਨਜ਼ਰ ਮੁੰਬਈ ਯੂਨੀਵਰਸਿਟੀ ਨੇ 28 ਜਨਵਰੀ, 2026 ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁੜ ਤੈਅ ਕੀਤਾ ਗਿਆ। ਯੂਨੀਵਰਸਿਟੀ ਨੇ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਸੂਚਿਤ ਕਰਦੇ ਹੋਏ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਅਨੁਸਾਰ, ਅੰਤਿਮ ਸੰਸਕਾਰ ਅੱਜ ਦੁਪਹਿਰ ਵਿਦਿਆ ਪ੍ਰਤਿਸ਼ਠਾਨ ਮੈਦਾਨ ਵਿੱਚ ਹੋਵੇਗਾ। ਇਸ ਦੁਖਦਾਈ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦੇਸ਼ ਭਰ ਦੇ ਵੱਖ-ਵੱਖ ਸਿਆਸੀ ਦਲਾਂ ਦੇ ਵੱਡੇ ਆਗੂ ਵੀ ਸਵਰਗੀ ਪਵਾਰ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚਣਗੇ।

Exit mobile version