Site icon Amritsar Awaaz

ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥

ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥

ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ। ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ।

ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਤਾਂ ਹੇ ਨਾਨਕ! ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ॥੧॥

Exit mobile version