ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਦੀ ਵਿਗੜੀ ਸਿਹਤ
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਦੀ ਅੱਜ ਸਿਹਤ ਵਿਗੜਨ ਕਾਰਨ ਕਰਵਾਇਆ ਗਿਆ ਹਸਪਤਾਲ ਚ ਭਰਤੀ । ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਗਿਆਨੀ ਰਘਬੀਰ ਸਿੰਘ ਨੂੰ ਤੁਰੰਤ ਹਸਪਤਾਲ ਦਾਖਿਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਉਹਨਾ ਨੂੰ ਪਿਛਲੇ ਕੁੱਝ ਦਿਨਾ ਤੋਂ ਲਗਾਤਾਰ ਬੁਖ਼ਾਰ ਹੋ ਰਿਹਾ ਸੀ। ਉਨ੍ਹਾਂ ਨੂੰ ਚੈੱਕਅਪ ਕਰਵਾਉਣ ਉਕਤ ਹਸਪਤਾਲ ’ਚ ਲਿਜਾਇਆ ਗਿਆ ਅਤੇ ਡਾਕਟਰਾਂ ਵਲੋਂ ਉਨ੍ਹਾਂ ਦੇ ਟੈਸਟ ਕੀਤੇ ਗਏ ਜਿਸ ਵਿਚ ਡੇਂਗੂ ਸਪੱਸ਼ਟ ਹੋਇਆ ਹੈ। ਇਸ ਕਾਰਨ ਉਹਨਾ ਨੂੰ ਡਾਕਟਰਾਂ ਨੇ ਕੁਝ ਦਿਨ ਬੈੱਡ ਰੈਸਟ ਕਹੀ ਹੈ।