Site icon Amritsar Awaaz

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਰਾਜਸਥਾਨ ਦੇ ਸਿੱਖ ਆਗੂ ਟਿਮਾ ਖ਼ਿਲਾਫ, ਦੇਸ਼ਧ੍ਰੋਹ ਤੇ ਗ੍ਰਿਫਤਾਰੀ ਦੀ ਕੀਤੀ ਸਖਤ ਨਿਖੇਧੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ Jather Raghbir Singh ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Adv.Harjinder Singh Dhami ਨੇ ਰਾਜਸਥਾਨ ਦੇ ਸਿੱਖ ਆਗੂ Bhai Tajinderpal Singh ਟਿਮਾ ਖ਼ਿਲਾਫ ਪੁਲਿਸ ਵਲੋਂ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰਨ ਦੀ ਕੀਤੀ ਸਖਤ ਨਿਖੇਧੀ ,
ਕਿਹਾ ਕਿ ਭਾਈ ਟਿਮਾ ਨੇ ਦੇਸ਼ਧ੍ਰੋਹ ਵਾਲਾ ਕੋਈ ਕੰਮ ਨਹੀਂ ਕੀਤਾ।

ਰਾਜਸਥਾਨ ਸਰਕਾਰ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਸੰਵਿਧਾਨਿਕ ਆਜ਼ਾਦੀ ਦਾ ਗਲਾ ਘੁੱਟਦਿਆਂ ਭਾਈ ਟਿਮਾ ਖ਼ਿਲਾਫ਼ ਝੂਠਾ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰ ਕੇ ਘੱਟ-ਗਿਣਤੀਆਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਂਣ ਦੀ ਕੀਤੀ ਕੋਸ਼ਿਸ਼ ਅਤੇ ਭਾਈ ਟਿਮਾ ਨੂੰ ਅਦਾਲਤ ਵਲੋਂ ਅਗਾਊਂ ਜ਼ਮਾਨਤ ਮਿਲੀ ਹੋਣ ਦੇ ਬਾਵਜੂਦ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ

ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਦੇਸ਼ ਵਿਚ ਕਿਤੇ ਵੀ ਕਿਸੇ ਸਿੱਖ ਨਾਲ ਧੱਕੇਸ਼ਾਹੀ ਦੇ ਵਿਰੁੱਧ ਸਾਰੀ ਸਿੱਖ ਕੌਮ ਇਕਜੁਟ ਹੋ ਕੇ ਹਮੇਸ਼ਾ ਵਿਰੋਧ ਕਰਦੀ ਰਹੇਗੀ।

ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਵੀ ਆਦੇਸ਼ ਕੀਤਾ ਹੈ ਕਿ ਉਹ ਭਾਈ ਟਿਮਾ ਦੇ ਨਾਲ ਰਾਜਸਥਾਨ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰੇ।

Exit mobile version