Site icon Amritsar Awaaz

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।

ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਿਰਕਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਇਸ ਮੌਕੇ ਗੱਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਪੇਸ਼ ਕੀਤੀ ਅਤੇ ਬੈਂਡ ਪਾਰਟੀਆਂ ਨੇ ਸੁਰੀਲੀ ਧੁਨਾਂ ਨਾਲ ਨਗਰ ਕੀਰਤਨ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਵਾਲੇ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ। ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸੰਪਰਦਾਇਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਮੈਂਬਰ, ਅਹੁਦੇਦਾਰਾਂ ਅਤੇ ਸਭਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

ਧੰਨਵਾਦ

Exit mobile version