Search for:
  • Home/
  • Religious/
  • ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ, 2024)

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ, 2024)

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥

ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥

ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ

ਧੰਨਵਾਦ

Leave A Comment

All fields marked with an asterisk (*) are required