ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ [...]