ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਹਰ ਸਾਲ ਦੀ ਤਰ੍ਹਾਂ ਸਤਵੀਂ ਜਮਾਤ ਦੇ ਬੱਚਿਆਂ ਦੀ ਦਸਤਾਰਬੰਦੀ ਨੂੰ ਸਮਰਪਿਤ ਸਮਾਗਮ
ਸਿੱਖਾਂ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 555ਵੇਂ ਗੁਰਪੁਰਬ ਨੂੰ ਸਮਰਪਿਤ ਸਮਾਗਮ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੋਕੇ ਹਰ ਸਾਲ ਦੀ ਰੀਤ ਨੂੰ ਨਿਭਾਉਂਦੇ ਹੋਏ [...]