ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ [...]