Site icon Amritsar Awaaz

‘ਮੇਰੀ ਪੇਸ਼ੀ ਦਾ ਹੋਵੇ Live ਟੈਲੀਕਾਸਟ’-ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ CM ਮਾਨ ਦੀ ਜਥੇ. ਗੜਗੱਜ ਨੂੰ ਅਪੀਲ :

15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੱਡੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਪੇਸ਼ ਹੋਵਾਂ ਤਾਂ ਇਸ ਦਾ ਲਾਈਵ ਟੈਲੀਕਾਸਟ ਹੋਵੇ। ਸਾਰੇ ਚੈਨਲਾਂ ‘ਤੇ ਇਸ ਦਾ ਲਾਈਵ ਟੈਲੀਕਾਸਟ ਹੋਣਾ ਚਾਹੀਦਾ ਹੈ।

CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੂਰੀ ਦੁਨੀਆ ‘ਚੋਂ ਮੈਨੂੰ ਸੁਨੇਹੇ ਆ ਰਹੇ ਹਨ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ ਕਿਤਾਬ ਲੈ ਕੇ ਜਾਵਾਂਗੇ…ਸਾਰੇ ਚੈਨਲਾਂ ‘ਤੇ live telecast ਹੋਣਾ ਚਾਹੀਦੈ…ਮੈਂ ਵੀ ਦੁਨੀਆ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ…ਮਿਲਦੇ ਹਾਂ ਜੀ 15 ਜਨਵਰੀ ਨੂੰ…ਸਬੂਤਾਂ ਸਮੇਤ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੋਲਕਾਂ ਵਾਲੇ ਬਿਆਨ ‘ਤੇ ਕੁਝ ਦਿਨ ਪਹਿਲਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਤਲਬ ਕੀਤਾ ਗਿਆ ਸੀ ਤੇ ਉਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਸੀ ਕਿ ਮੈਂ ਜ਼ਰੂਰ ਪੇਸ਼ ਆਵਾਂਗਾ ਤੇ ਅੱਜ ਫਿਰ ਤੋਂ ਉਨ੍ਹਾਂ ਵੱਲੋਂ ਇਕ ਪੋਸਟ ਸਾਂਝੀ ਕਰਕੇ ਜਥੇਦਾਰ ਗੜਗੱਜ ਨੂੰ ਅਪੀਲ ਕੀਤੀ ਗਈ ਹੈ।

Exit mobile version