ਰੋਜ਼ੀ-ਰੋਟੀ ਦੀ ਭਾਲ ‘ਚ ਬਿਹਾਰ ਤੋਂ ਆਇਆ ਸੀ ਦਿੱਲੀ, 15 ਦਿਨਾਂ ‘ਚ ਹੀ ਉੱਜੜ ਗਿਆ ਘਰ ਦਾ ਚਿਰਾਗ !

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਨੌਜਵਾਨ 15 ਦਿਨ ਪਹਿਲਾਂ ਹੀ ਬਿਹਾਰ ਤੋਂ ਦਿੱਲੀ ਆਪਣੇ ਰਿਸ਼ਤੇਦਾਰ ਦੇ ਘਰ ਆਇਆ ਸੀ। ਉਹ ਇੱਥੇ ਕਿਸੇ ਨੂੰ ਜਾਣਦਾ ਤੱਕ ਨਹੀਂ ਸੀ। ਮੰਗੋਲਪੁਰੀ ਥਾਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 ਮੰਗੋਲਪੁਰੀ ਥਾਣਾ ਖੇਤਰ ਵਿੱਚ ਐਤਵਾਰ ਰਾਤ ਨੂੰ ਸਿਗਰਟ ਨਾ ਦੇਣ ਕਾਰਨ 17 ਸਾਲਾ ਨਾਬਾਲਗ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।

ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਪੁਲਿਸ ਬੂਥ ਤੋਂ ਮਹਿਜ਼ ਕੁਝ ਕਦਮਾਂ ਦੀ ਦੂਰੀ ‘ਤੇ ਅੰਜਾਮ ਦਿੱਤਾ। ਕਤਲ ਤੋਂ ਬਾਅਦ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਤਿੰਨੋਂ ਨਾਬਾਲਗ ਮੁਲਜ਼ਮਾਂ ਨੂੰ ਫੜ ਲਿਆ ਹੈ। ਪੁਲਿਸ ਨੇ ਕਤਲ ਵਿੱਚ ਵਰਤਿਆ ਗਿਆ ‘ਡ੍ਰੈਗਨ ਚਾਕੂ’ ਵੀ ਬਰਾਮਦ ਕਰ ਲਿਆ ਹੈ।

15 ਦਿਨ ਪਹਿਲਾਂ ਹੀ ਦਿੱਲੀ ਆਇਆ ਸੀ ਮ੍ਰਿਤਕ

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਨੌਜਵਾਨ 15 ਦਿਨ ਪਹਿਲਾਂ ਹੀ ਬਿਹਾਰ ਤੋਂ ਦਿੱਲੀ ਆਪਣੇ ਰਿਸ਼ਤੇਦਾਰ ਦੇ ਘਰ ਆਇਆ ਸੀ। ਉਹ ਇੱਥੇ ਕਿਸੇ ਨੂੰ ਜਾਣਦਾ ਤੱਕ ਨਹੀਂ ਸੀ। ਮੰਗੋਲਪੁਰੀ ਥਾਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੁਰੱਖਿਆ ਵਿਵਸਥਾ ‘ਤੇ ਸਵਾਲ

ਪੁਲਿਸ ਬੂਥ ਦੇ ਇੰਨੇ ਨੇੜੇ ਹੋਈ ਇਸ ਸਨਸਨੀਖੇਜ਼ ਵਾਰਦਾਤ ਨੇ ਨਾ ਸਿਰਫ਼ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ, ਸਗੋਂ ਇਹ ਵੀ ਸਾਫ਼ ਕਰ ਦਿੱਤਾ ਹੈ ਕਿ ਅਪਰਾਧੀਆਂ ਦੇ ਮਨ ਵਿੱਚ ਕਾਨੂੰਨ ਜਾਂ ਪੁਲਿਸ ਦਾ ਕੋਈ ਡਰ ਨਹੀਂ ਰਿਹਾ।

Leave a Reply

Your email address will not be published. Required fields are marked *