Site icon Amritsar Awaaz

ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ ਅੱਜ, Jalandhar ਦੇ ਗੁਰੂਘਰ ‘ਚ ਪਾਇਆ ਜਾਵੇਗਾ ਭੋਗ !

ਮਸ਼ਹੂਰ ਪੰਜਾਬੀ ਗਾਇਕ ਮਾਸਟਰ ਸਲੀਮ ਤੇ ਪਿਤਾ ਅਤੇ ਉਸਤਾਦ ਪੂਰਨ ਸ਼ਾਹ ਕੋਟੀ 22 ਦੀ ਆਤਮਿਕ ਸ਼ਾਂਤੀ ਲਈ ਅੱਜ ਜਲੰਧਰ ਵਿਖੇ ਅੰਤਿਮ ਅਰਦਾਸ ਹੋਵੇਗੀ। ਇਹ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਹੋਵੇਗੀ। ਗੁਰੂਘਰ ਵਿੱਚ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਜਾਵੇਗਾ।
ਦੱਸ ਦੇਈਏ ਕਿ ਪੂਰਨ ਸ਼ਾਹਕੋਟੀ (72) 22 ਦਸੰਬਰ 2025 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਦੇ ਪਿੱਛੇ ਦੋ ਪੁੱਤਰ ਮਾਸਟਰ ਸਲੀਮ ਅਤੇ ਪੇਜੀ ਸ਼ਾਹਕੋਟੀ ਹਨ।
ਸ਼ਾਹਕੋਟੀ ਪੰਜਾਬੀ ਸੰਗੀਤ ਉਦਯੋਗ ਦੀ ਇੱਕ ਪ੍ਰਮੁੱਖ ਹਸਤੀ ਸਨ। ਉਨ੍ਹਾਂ ਨੇ ਹੰਸਰਾਜ ਹੰਸ, ਜਸਬੀਰ ਜੱਸੀ ਅਤੇ ਬੱਬੂ ਮਾਨ ਸਣੇ ਕਈ ਮਸ਼ਹੂਰ ਗਾਇਕਾਂ ਨੂੰ ਸੰਗੀਤ ਸਿਖਾਇਆ। ਮਾਸਟਰ ਸਲੀਮ ਦੇ ਪਿਤਾ ਅਤੇ ਉਸਤਾਦ ਪੂਰਨ ਸ਼ਾਹਕੋਟੀ ਦਿਹਾਂਤ ਤੋਂ 2 ਦਿਨ ਪਹਿਲਾਂ ਤੱਕ ਵੀ ਸੰਗੀਤ ਸਿਖਾ ਰਹੇ ਸਨ।

Exit mobile version