Atishi Marlena Controversy : ‘ਆਪ’ ਨੇਤਾ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਵਿਰੁੱਧ FIR ਕਰਨ ਦੀ ਮੰਗ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਅਤੇ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਨੂੰ ਸੌਂਪੀ ਗਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦੀਆਂ ਟਿੱਪਣੀਆਂ ਨੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
AAP Leader Atishi Controversy : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਵੀ ਦਿੱਲੀ ਪੁਲਿਸ ਕੋਲ ਇੱਕ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ‘ਆਪ’ ਨੇਤਾ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਅਤੇ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਨੂੰ ਸੌਂਪੀ ਗਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦੀਆਂ ਟਿੱਪਣੀਆਂ ਨੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
DSGMC ਨੇ ਇਹ ਸ਼ਿਕਾਇਤ ਦਿੱਲੀ ਪੁਲਿਸ ਕਮਿਸ਼ਨਰ, ACP ਅਤੇ SHO, ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਨੂੰ ਸੌਂਪੀ ਹੈ। ਪੱਤਰ ਵਿੱਚ, DSGMC ਆਪਣੇ ਆਪ ਨੂੰ 1971 ਵਿੱਚ ਸੰਸਦ ਦੇ ਇੱਕ ਐਕਟ ਅਧੀਨ ਸਥਾਪਿਤ ਇੱਕ ਕਾਨੂੰਨੀ ਸੰਸਥਾ ਵਜੋਂ ਦਰਸਾਉਂਦੀ ਹੈ ਅਤੇ ਕਹਿੰਦੀ ਹੈ ਕਿ ਇਹ ਸਿੱਖ ਭਾਈਚਾਰੇ ਦੇ ਧਾਰਮਿਕ ਅਤੇ ਇਤਿਹਾਸਕ ਗੁਰਦੁਆਰਿਆਂ ਦੀ ਨਿਗਰਾਨੀ ਕਰਦੀ ਹੈ।
ਕਮੇਟੀ ਕਹਿੰਦੀ ਹੈ ਕਿ ਸ਼ਿਕਾਇਤ FIR ਦਰਜ ਕਰਨ ਦੇ ਉਦੇਸ਼ ਨਾਲ ਜਮ੍ਹਾਂ ਕਰਵਾਈ ਗਈ ਹੈ। ਪੱਤਰ ਵਿੱਚ ਦਿੱਲੀ ਪੁਲਿਸ ਦੇ GD ਸੈਕਸ਼ਨ ਤੋਂ ਇੱਕ ਰਸੀਦ ਮੋਹਰ ਵੀ ਹੈ, ਜੋ ਸ਼ਿਕਾਇਤ ਦੀ ਪ੍ਰਾਪਤੀ ਦੀ ਪੁਸ਼ਟੀ ਕਰਦੀ ਹੈ।
ਹਰਿਆਣਾ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖਿਆ ਪੱਤਰ
ਉਧਰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਵੀ ਇਸ ਮਾਮਲੇ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕਾਰਵਾਈ ਲਈ ਪੱਤਰ ਲਿਖਿਆ ਹੈ।
ਹਰਿਆਣਾ ਕਮੇਟੀ ਦੇ ਪ੍ਰਧਾਨ ਨੇ ਮੰਗ ਕੀਤੀ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 270ਵੇਂ ਪ੍ਰਕਾਸ਼ ਪੁਰਬ ਸਬੰਧੀ ਇੱਕ ਮਤਾ ਪੇਸ਼ ਕੀਤਾ ਸੀ, ਪਰ ਇਹ ਮਤਾ ਪਾਸ ਨਹੀਂ ਹੋ ਸਕਿਆ। ਇਸ ਮੁੱਦੇ ‘ਤੇ ਬਹਿਸ ਦੌਰਾਨ ‘ਆਪ’ ਨੇਤਾ ਆਤਿਸ਼ੀ ਵੱਲੋਂ ਗੁਰੂ ਸਾਹਿਬ ਜੀ ਦੇ ਬਲੀਦਾਨ, ਇਤਿਹਾਸ ਅਤੇ ਯੋਗਦਾਨ ਬਾਰੇ ਇਤਰਾਜ਼ਯੋਗ ਅਤੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਸਨ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ।
