ਪਰਿਵਾਰ ਨਾਲ ਦਿਲੋਂ ਹਮਦਰਦੀ। ਸ਼ਹੀਦ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਨੂੰ ਸਲਾਮ ਕਰਦੇ ਹਾਂ। ਇਸ ਔਖੀ ਘੜੀ ਵਿੱਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।

ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਜਵਾਨਾਂ ਨਾਲ ਭਰੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਨਾਲ 10 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। ਉਹਨਾਂ ਸ਼ਹੀਦਾਂ ਵਿੱਚ ਜ਼ਿਲ੍ਹਾ ਰੋਪੜ ਦੇ ਪਿੰਡ ਚਨੌਲੀ ਦੇ 23 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਦੇ ਵੀ ਸ਼ਹੀਦ ਹੋਣ ਦੀ ਦੁਖਦ ਖ਼ਬਰ ਮਿਲੀ ਹੈ।
