ਗੁਰਦਾਸਪੁਰ ਦੇ ਸਕੂਲ ਨੂੰ ਮਿਲੀ ਧਮਕੀ ਤੋਂ ਬਾਅਦ ਬਟਾਲਾ ‘ਚ ਵੀ 3 ਸਕੂਲਾਂ ਨੂੰ ਧਮਕੀ ਭਰੀ ਈਮੇਲ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੰਨਾ ਵਿਚ ਏਵੀਐਮ ਸਕੂਲ ਬਟਾਲਾ, ਡੀਏਵੀ ਸੈਨੇਟਰੀ ਸਕੂਲ ਬਟਾਲਾ ਅਤੇ ਐਕਸੈਲਸੀਅਰ ਸਕੂਲ ਬਟਾਲਾ ਸ਼ਾਮਲ ਹੈ। ਇਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਾਈ ਅਤੇ ਨਾਲ ਹੀ ਬੱਚਿਆਂ ਨੂੰ ਸਕੂਲ ਤੋਂ ਘਰਾਂ ਨੂੰ ਭੇਜਿਆ ਜਾ ਰਿਹਾ।
ਹਾਲਾਂਕਿ ਇਸ ਸਬੰਧੀ ਬਟਾਲਾ ਦੇ ਪੁਲਿਸ ਅਧਿਕਾਰੀਆਂ ਨੇ ਕੋਈ ਵੀ ਪੁਸ਼ਟੀ ਨਹੀਂ ਕੀਤੀ ਪਰ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ ਅਤੇ ਸਕੂਲ ਅੰਦਰ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਧਰ ਬਟਾਲਾ ਦੇ ਇੱਕ ਹੋਰ ਨਿੱਜੀ ਸਕੂਲ ਵੱਲੋਂ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ।
