ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹਕੋਟੀ ਦੇ ਪਿਤਾ ਜੀ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ । ਜਿਸ ਤੋਂ ਬਾਅਦ ਆਪਣੇ ਪਿਤਾ ਨੂੰ ਯਾਦ ਕਰਕੇ ਮਾਸਟਰ ਸਲੀਮ ਭਾਵੁਕ ਹੋ ਗਏ। ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ।
ਜਿਸ ‘ਚ ਉਨ੍ਹਾਂ ਨੇ ਆਪਣੇ ਪਿਤਾ ਦੇ ਹੱਥ ਨੂੰ ਆਪਣੇ ਹੱਥ ‘ਚ ਲਿਆ ਹੋਇਆ ਹੈ।
ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ “ਲਵ ਯੂ ਡੈਡੀ ਜੀ, ਮੇਰਾ ਹੱਥ ਫੜ੍ਹ ਕੇ ਤੁਸੀਂ ਬਹੁਤ ਸਾਰੀਆਂ ਗੱਲਾਂ ਕਰਦੇ ਹੁੰਦੇ ਸੀ, ਸਮਝਾਉਂਦੇ ਹੁੰਦੇ ਸੀ ਮੈਂ ਉਹ ਟਾਈਮ ਕਦੇ ਵੀ ਭੁੱਲ ਨਹੀਂ ਸਕਦਾ”।
