Site icon Amritsar Awaaz

ਪੰਜਾਬ ’ਚ ਰੂਹ ਕੰਬਾਊ ਵਾਰਦਾਤ ! 12ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਹੀ ਦੋਸਤ ਦਾ ਬੇਰਹਿਮੀ ਨਾਲ ਕਤਲ !

ਮ੍ਰਿਤਕ ਮਨਵਿੰਦਰ ਸਿੰਘ ਦੇ ਚਾਚਾ ਸੁਰਿੰਦਰ ਸਿੰਘ ਸ਼ਿੰਦਾ ਨੇ ਦੱਸਿਆ ਕਿ ਉਹ ਖੰਨਾ ਰੋਡ ‘ਤੇ ਖੜ੍ਹੇ ਸਨ ਅਤੇ ਜਿਵੇਂ ਹੀ ਉਨ੍ਹਾਂ ਨੇ ਚੀਕਾਂ ਦੀ ਆਵਾਜ਼ ਸੁਣੀ, ਉਹ ਤੁਰੰਤ ਮੌਕੇ ‘ਤੇ ਪਹੁੰਚ ਗਏ। ਉੱਥੇ ਉਨ੍ਹਾਂ ਦੇ ਭਤੀਜੇ ‘ਤੇ ਉਸ ਦੇ ਦੋਸਤਾਂ ਵੱਲੋਂ ਚਾਕੂਆਂ ਨਾਲ ਹਮਲਾ ਕੀਤਾ ਗਿਆ ਸੀ…

 ਖਮਾਣੋਂ ਦੇ ਇਕ ਨਿੱਜੀ ਸਕੂਲ ‘ਚ 12ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੇ ਆਪਣੇ ਹੀ ਇਕ ਦੋਸਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸੂਤਰਾਂ ਅਨੁਸਾਰ 19 ਸਾਲਾ ਮਨਵਿੰਦਰ ਸਿੰਘ 12ਵੀਂ ਜਮਾਤ ਦਾ ਮੈਡੀਕਲ ਵਿਦਿਆਰਥੀ ਸੀ, ਜੋ ਖਮਾਣੋਂ ਦੇ ਇਕ ਨਿੱਜੀ ਸਕੂਲ ‘ਚ ਪੜ੍ਹਦਾ ਸੀ। ਮਾਮੂਲੀ ਤਕਰਾਰ ਤੋਂ ਬਾਅਦ ਉਸ ਦੇ ਦੋਸਤਾਂ ਨੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਮ੍ਰਿਤਕ ਮਨਵਿੰਦਰ ਸਿੰਘ ਦੇ ਚਾਚਾ ਸੁਰਿੰਦਰ ਸਿੰਘ ਸ਼ਿੰਦਾ ਨੇ ਦੱਸਿਆ ਕਿ ਉਹ ਖੰਨਾ ਰੋਡ ‘ਤੇ ਖੜ੍ਹੇ ਸਨ ਅਤੇ ਜਿਵੇਂ ਹੀ ਉਨ੍ਹਾਂ ਨੇ ਚੀਕਾਂ ਦੀ ਆਵਾਜ਼ ਸੁਣੀ, ਉਹ ਤੁਰੰਤ ਮੌਕੇ ‘ਤੇ ਪਹੁੰਚ ਗਏ। ਉੱਥੇ ਉਨ੍ਹਾਂ ਦੇ ਭਤੀਜੇ ‘ਤੇ ਉਸ ਦੇ ਦੋਸਤਾਂ ਵੱਲੋਂ ਚਾਕੂਆਂ ਨਾਲ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਖਮਾਣੋਂ ਥਾਣੇ ਦੇ ਇੰਚਾਰਜ ਸੁਰੇਸ਼ ਕੁਮਾਰ ਨੇ ਫਿਲਹਾਲ ਘਟਨਾ ਬਾਰੇ ਜ਼ਿਆਦਾ ਕੁਝ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ, ਪਰ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version