Site icon Amritsar Awaaz

Amritsar ਦੇ ਸਕੂਲਾਂ ਤੇ ਸ਼ਤਾਬਦੀ ਐਕਸਪ੍ਰੈਸ ਟ੍ਰੇਨ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ !

ਮਿਲੀ ਜਾਣਕਾਰੀ ਮੁਤਾਬਿਕ ਈਮੇਲ ’ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਡੀਪੀਐਸ ਅਤੇ ਮੈਰੀਟੋਰੀਅਸ ਸਣੇ ਵੱਖ-ਵੱਖ ਸਕੂਲਾਂ ਨੂੰ ਧਮਕੀ ਭਰੀ ਈਮੇਲ ਹਾਸਿਲ ਹੋਈ ਹੈ।

ਪੰਜਾਬ ਵਿੱਚ ਬੰਬ ਧਮਕੀਆਂ ਦਾ ਸਿਲਸਿਲਾ ਜਾਰੀ ਹੈ। ਅੱਜ ਮੁੜ ਤੋਂ ਅੰਮ੍ਰਿਤਸਰ ਦੇ ਸਕੂਲਾਂ ਤੇ ਸ਼ਤਾਬਦੀ ਐਕਸਪ੍ਰੈਸ ਟ੍ਰੇਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ’ਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਨੂੰ ਇਨਸਾਫ ਦਵਾਉਣ ਦੀ ਗੱਲ ਆਖੀ ਗਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਈਮੇਲ ’ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਡੀਪੀਐਸ ਅਤੇ ਮੈਰੀਟੋਰੀਅਸ ਸਣੇ ਵੱਖ-ਵੱਖ ਸਕੂਲਾਂ ਨੂੰ ਧਮਕੀ ਭਰੀ ਈਮੇਲ ਹਾਸਿਲ ਹੋਈ ਹੈ।  

ਦੱਸ ਦਈਏ ਕਿ ਧਮਕੀ ਭਰੀ ਈਮੇਲ ਮਗਰੋਂ ਅੰਮ੍ਰਿਤਸਰ ਪੁਲਿਸ ਮੈਰੀਟੋਰੀਅਸ ਸਕੂਲ ਪਹੁੰਚੀ ਅਤੇ ਉਨ੍ਹਾਂ ਵੱਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ। ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਨਾਲ ਹੀ ਸਕੂਲ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਫਿਲਹਾਲ ਪੁਲਿਸ ਦੀ ਟੀਮ ਵਾਪਿਸ ਪਰਤ ਗਈ ਹੈ। 

Exit mobile version