ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਗਾਲੀ-ਗਲੋਚ ਕਰਨ ਤੋਂ ਰੋਕਣ ’ਤੇ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸਨੂੰ ਗੰਦੇ ਨਾਲੇ ਵਿੱਚ ਡੁਬੋ ਕੇ ਮਾਰ ਦੇਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ।
ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਗਾਲੀ-ਗਲੋਚ ਕਰਨ ਤੋਂ ਰੋਕਣ ’ਤੇ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸਨੂੰ ਗੰਦੇ ਨਾਲੇ ਵਿੱਚ ਡੁਬੋ ਕੇ ਮਾਰ ਦੇਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ (40) ਵਜੋਂ ਹੋਈ ਹੈ, ਜੋ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ।
ਮ੍ਰਿਤਕ ਦੇ ਪਿਤਾ ਹਰਚੇਤ ਸਿੰਘ ਵਾਸੀ ਪਿੰਡ ਕੋਟਸ਼ਮੀਰ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਮੁਤਾਬਕ 9 ਫਰਵਰੀ ਦੀ ਸ਼ਾਮ ਕਰੀਬ 7 ਵਜੇ ਉਹ ਆਪਣੇ ਪੁੱਤਰ ਜਸਪਾਲ ਸਿੰਘ ਸਮੇਤ ਘਰ ਦੇ ਨੇੜੇ ਸਥਿਤ ਧਰਮਸ਼ਾਲਾ ਦੇ ਬਾਹਰ ਖੜੇ ਸਨ। ਇਸ ਦੌਰਾਨ ਚਹਿਲ ਕਾਟਨ ਫੈਕਟਰੀ ਵਿਚ ਕੰਮ ਕਰਦੇ ਤਿੰਨ ਮਜ਼ਦੂਰ—ਪਵਨ ਕੁਮਾਰ, ਉਮ ਪ੍ਰਕਾਸ਼ ਅਤੇ ਸੁਮਿਤ ਕੁਮਾਰ ਉੱਚੀ ਆਵਾਜ਼ ਵਿੱਚ ਗਾਲੀ-ਗਲੋਚ ਕਰਦੇ ਹੋਏ ਉਥੋਂ ਲੰਘ ਰਹੇ ਸਨ। ਪੀੜਤ ਅਨੁਸਾਰ ਜਦੋਂ ਜਸਪਾਲ ਸਿੰਘ ਨੇ ਉਨ੍ਹਾਂ ਨੂੰ ਗਾਲੀ-ਗਲੋਚ ਕਰਨ ਤੋਂ ਰੋਕਿਆ ਤਾਂ ਤਿੰਨਾਂ ਨੇ ਗੁੱਸੇ ਵਿੱਚ ਆ ਕੇ ਉਸ ’ਤੇ ਹਮਲਾ ਕਰ ਦਿੱਤਾ।
