Chief Khalsa Diwan ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਦੇ ਇਕ ਮਹੀਨੇ ਦੇ ਵਿਦੇਸ਼ ਦੌਰੇ ਤੋ ਬਾਅਦ ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਪੁੱਜਣ ਤੇ ਦੀਵਾਨ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਉਹਨਾਂ ਨੂੰ ਫੁੱਲਾਂ ਦਾ ਗੁੱਲਦਸਤਾ ਭੇਂਟ ਕਰਕੇ ਸੁਆਗਤ ਕੀਤਾ ਗਿਆ। ਇਸ ਮੋਕੇ ਉਹਨਾਂ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਪ੍ਰਧਾਨ ਵਜੋਂ ਮੁੜ ਆਪਣੀਆਂ ਜਿੰ਼ਮੇਵਾਰੀਆਂ ਸੰਭਾਲੀਆਂ। ਸੇਵਾ ਸੰਭਾਲਣ ਉਪਰੰਤ ਡਾ.ਨਿੱਜਰ ਨੇ ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ (ਜਿੰਨਾਂ ਨੂੰ ਉਹਨਾਂ ਦੀ ਗੈਰ ਹਾਜਰੀ ਵਿਚ ਕਾਰਜਕਾਰੀ ਪ੍ਰਧਾਨ ਦੀਆਂ ਸੇਵਾਵਾਂ ਸੋਪੀਆਂ ਗਈਆਂ ਸਨ), ਆਨਰੇਰੀ ਸਕੱਤਰ ਸ੍ਰ.ਸਵਿੰਦਰ ਸਿੰਘ ਕੱਥੂਨੰਗਲ ਅਤੇ ਐਡੀ.ਆਨਰੇਰੀ ਸਕੱਤਰ ਅਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਦੇ ਸਹਿਯੋਗ ਨਾਲ ਦਫ਼ਤਰੀ ਰੋਜ਼ਾਨਾ ਗਤੀਵਿਧੀਆਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਹਨਾਂ ਵੱਲੋਂ ਦੀਵਾਨ ਸਕੂਲਾਂ/ਅਦਾਰਿਆਂ ਦੇ ਸੁਚਾਰੂ ਪ੍ਰਬੰਧਨ ਲਈ ਅਗਲੇਰੀ ਯੋਜਨਾਵਾਂ ਉਲੀਕਿਆਂ ਗਈਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇਣ ਉਪਰੰਤ ਦਫ਼ਤਰੀ ਆਫਿਸ ਸਟਾਫ ਨਾਲ ਰੂਬਰੂ ਹੁੰਦਿਆਂ ਲੋੜੀਦੀਆਂ ਦਫ਼ਤਰੀ ਕਾਰਵਾਈਆਂ ਵੀ ਕੀਤੀਆਂ ਗਈਆਂ।
ਇਸ ਮੋਕੇ ਚੀਫ਼ ਖ਼ਾਲਸਾ ਦੀਵਾਨ ਦਾ ਪ੍ਰਤੀਨਿਧ ਪੱਤਰ ਖ਼ਾਲਸਾ ਐਡਵੋਕੇਟ ਦਾ ਜੁਲਾਈ ਅੰਕ ਰੀਲਿਜ਼ ਕੀਤਾ ਗਿਆ। ਇਸ ਮੋਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ, ਆਨਰੇਰੀ ਸਕੱਤਰ ਸ੍ਰ.ਸਵਿੰਦਰ ਸਿੰਘ ਕੱਥੂਨੰਗਲ, ਐਡੀ.ਆਨਰੇਰੀ ਸਕੱਤਰ ਅਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ, ਐਡੀ.ਆਨਰੇਰੀ ਸਕੱਤਰ ਸ੍ਰ.ਜਸਪਾਲ ਸਿੰਘ ਢਿੱਲੋਂ, ਧਰਮ ਪ੍ਰਚਾਰ ਕਮੇਟੀ ਮੈਂਬਰ ਸ੍ਰ.ਹਰਮਨਜੀਤ ਸਿੰਘ,ਸ੍ਰ.ਰਨਦੀਪ ਸਿੰਘ ਅਤੇ ਡਾ.ਜਸਬੀਰ ਸਿੰਘ ਸਾਬਰ ਹਾਜ਼ਰ ਸਨ।
Related Posts
ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥
ਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ…
NOVELTY CHOWK ਦੇ ਉਪਰ ਸੜਕ ਤੇ ਮੰਗਨ ਵਾਲਿਆ ਵੱਲੋ HIGH VOLTAGE DRAMA ਕੀਤਾ ਗਿਆ, ਮੌਕੇ ਤੇ ਪਹੁੰਚੀ ਪੁਲਿਸ
ਟੇਸਲਾ ‘ਮੇਕ ਇਨ ਇੰਡੀਆ’ ਲਈ ਹੋਇਆ ਸਹਿਮਤ
Elon Musk ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੇ ਇੱਕ ਸਾਲ ਤੋਂ ਵੀ ਘੱਟ ਸਮੇਂ ਬਾਅਦ, ਟੇਸਲਾ ਇਸ ਮਹੀਨੇ ਇੱਕ…
