Site icon Amritsar Awaaz

Gurdaspur : ਪੰਜਾਬ ਪੁਲਿਸ ਮੁਲਾਜ਼ਮਾਂ ਦੀ ਮੌਤ ਦਾ ਮਾਮਲਾ, ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਨੇ ਲਈ ਜ਼ਿੰਮੇਵਾਰੀ !

Gurdaspur Policemen Death Case : ਜਥੇਬੰਦੀ ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਨੇ ਜ਼ਿੰਮੇਵਾਰੀ ਲੈਂਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਕਤਲ ਕੀਤੇ ਜਾਣ ਦੀ ਗੱਲ ਕਹੀ ਹੈ। ਜਥੇਬੰਦੀ ਵੱਲੋਂ ਇਸ ਸਬੰਧੀ ਪੋਸਟ ਸਾਂਝੀ ਕਰਕੇ ਜ਼ਿੰਮੇਵਾਰੀ ਲਈ ਗਈ ਹੈ।

ਗੁਰਦਾਸਪੁਰ ਦੇ ਪਿੰਡ ਅਡੀਆਂ ‘ਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ (Punjab Police) ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਾਮਲੇ ਵਿੱਚ ਜਥੇਬੰਦੀ ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਨੇ ਜ਼ਿੰਮੇਵਾਰੀ ਲੈਂਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਕਤਲ ਕੀਤੇ ਜਾਣ ਦੀ ਗੱਲ ਕਹੀ ਹੈ। ਜਥੇਬੰਦੀ ਵੱਲੋਂ ਇਸ ਸਬੰਧੀ ਇੱਕ ਕਥਿਤ ਪੋਸਟ ਸਾਂਝੀ ਕਰਕੇ ਜ਼ਿੰਮੇਵਾਰੀ ਲਈ ਗਈ ਹੈ। 

ਦੱਸ ਦਈਏ ਕਿ ਗੁਰਦਾਸਪੁਰ ਦੇ ਦੋਰਾਂਗਲਾ ਥਾਣੇ ਅਧੀਨ ਪਿੰਡ ਅਦੀਆਂ ਪੁਲਿਸ ਚੈਕ ਪੋਸਟ ’ਤੇ ਉਸ ਸਮੇਂ ਹੜਕੰਪ ਮਚ ਗਿਆ ਸੀ, ਜਦੋਂ ਦੋ ਪੁਲਿਸ ਮੁਲਾਜ਼ਮ ਮ੍ਰਿਤਕ ਹਾਲਤ ‘ਚ ਮਿਲੇ ਸਨ। ਦੋਵਾਂ ਪੁਲਿਸ ਮੁਲਾਜ਼ਮਾਂ ਦੀ ਪਛਾਣ ASI ਗੁਰਨਾਮ ਸਿੰਘ ਤੇ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਵਜੋਂ ਪਛਾਣ ਹੋਈ ਸੀ। ਦੋਵਾਂ ਮੁਲਾਜ਼ਮਾਂ ਦੀ ਮੌਤ ਗੋਲੀ ਵੱਜਣ ਕਾਰਨ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਪੋਸਟ ਵਿੱਚ ਕੀ ਕਿਹਾ ਗਿਆ ?

ਹੁਣ ਇਸ ਮਾਮਲੇ ਵਿੱਚ ਤਾਲਿਬਾਨੀ ਜਥੇਬੰਦੀ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਕਤਲ ਕੀਤੇ ਜਾਣ ਦੀ ਗੱਲ ਕਹੀ ਗਈ ਹੈ ਅਤੇ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਇਸ ਕਥਿਤ ਪੋਸਟ ਵਿੱਚ ਭਾਰਤੀ ਸਰਕਾਰੀ ਵਰਦੀਧਾਰੀ ਅਧਿਕਾਰੀਆਂ ਖਿਲਾਫ਼ ਅਜਿਹੇ ਹਮਲੇ ਅੱਗੇ ਵੀ ਕੀਤੇ ਜਾਂਦੇ ਰਹਿਣ ਅਤੇ ਹੋਰ ਤਿੱਖੇ ਕੀਤੇ ਜਾਣ ਦੀ ਧਮਕੀ ਦਿੱਤੀ ਗਈ ਹੈ।

ਇਸ ਵਾਇਰਲ ਪੋਸਟ ਵਿੱਚ ਲੋਕਾਂ ਨੂੰ ਵੀ ਸਲਾਹ ਦਿੰਦਿਆਂ ਫੌਜ, ਪੁਲਿਸ ਤੇ ਬੀਐਸਐਫ ਬਲਾਂ ਤੋਂ ਅਸਤੀਫਾ ਦੇਣ ਲਈ ਕਿਹਾ ਗਿਆ ਹੈ, ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਦੇ ਘਰਾਂ ਨੂੰ ਵੀ ਨਿਸ਼ਾਨ ਬਣਾਉਣ ਦੀ ਧਮਕੀ ਦਿੱਤੀ ਗਈ ਹੈ।

Exit mobile version