Site icon Amritsar Awaaz

Sad News : ਜੇਈਈ ਮੇਨਜ਼ ਦੀ ਪ੍ਰੀਖਿਆ ’ਚ ਅੰਕ ਘੱਟ ਆਉਣ ’ਤੇ ਨੌਜਵਾਨ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ !

ਪਿੰਡ ਬੇਨੜਾ ਵਿੱਚ ਸ਼ਨਿਚਰਵਾਰ ਰਾਤ ਨੌਜਵਾਨ ਨੇ ਆਪਣੇ ਪਿਤਾ ਦੇ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਦਾ ਦਾਅਵਾ ਹੈ ਕਿ ਜੇਈਈ ਮੇਨਜ਼ ਵਿੱਚ ਘੱਟ ਅੰਕ ਆਉਣ ਕਾਰਨ ਉਹ ਮਾਨਸਿਕ ਤਣਾਅ ਵਿੱਚ ਸੀ, ਜਿਸ ਕਰ ਕੇ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ।

ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਅਜੈਵੀਰ ਸਿੰਘ ਦਿਓਲ ਵਾਸੀ ਬੇਨੜਾ, ਦਿੜ੍ਹਬਾ ਦੇ ਹਿੰਮਲੈਂਡ ਪਬਲਿਕ ਸਕੂਲ ਵਿੱਚ ਪੜ੍ਹਦਾ ਸੀ। ਕੁਝ ਸਮਾਂ ਪਹਿਲਾਂ ਅਜੈਵੀਰ ਸਿੰਘ ਨੇ ਜੇਈਈ ਮੇਨਜ਼ ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿੱਚ ਘੱਟ ਅੰਕ ਆਉਣ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਸੀ।

ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਆਪਣੇ ਘਰ ਵਿੱਚ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲ਼ੀ ਮਾਰ ਲਈ। ਅਜੈਵੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਨੌਜਵਾਨ ਦੇ ਪਿਤਾ ਅੰਮ੍ਰਿਤਪਾਲ ਸਿੰਘ ਕਾਰੋਬਾਰੀ ਹਨ। ਥਾਣਾ ਸਦਰ ਧੂਰੀ ਦੇ ਅਫਸਰ ਗੁਰਮੇਲ ਸਿੰਘ ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Exit mobile version