ਸਹਾਇਕ ਥਾਣੇਦਾਰ ਪ੍ਰੇਮ ਚੰਦ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਇੱਕ ਅਜਿਹੇ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ, ਜੋ ਇਲਾਕੇ ਵਿੱਚ ਲੁੱਟ-ਖੋਹ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਗ੍ਰਿਫਤਾਰ ਕੀਤੇ ਗਿਰੋਹ ਦੇ ਚਾਰ ਮੈਂਬਰ ਬੱਸਾਂ ਵਿਚ ਸਵਾਰੀਆਂ ਦੇ ਗਹਿਣੇ, ਨਕਦੀ ਤੇ ਕੀਮਤੀ ਸਾਮਾਨ ਚੋਰੀ ਕਰਦੇ ਸਨ, ਜਿਨਾਂ ਖਿਲਾਫ ਥਾਣਾ ਅਨਾਜ ਮੰਡੀ ਵਿਖੇ ਪਰਚਾ ਦਰਜ ਕੀਤਾ ਗਿਆ ਹੈ।
ਪਟਿਆਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਸਹਾਇਕ ਥਾਣੇਦਾਰ ਪ੍ਰੇਮ ਚੰਦ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਇੱਕ ਅਜਿਹੇ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ, ਜੋ ਇਲਾਕੇ ਵਿੱਚ ਲੁੱਟ-ਖੋਹ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਗ੍ਰਿਫਤਾਰ ਕੀਤੇ ਗਿਰੋਹ ਦੇ ਚਾਰ ਮੈਂਬਰ ਬੱਸਾਂ ਵਿਚ ਸਵਾਰੀਆਂ ਦੇ ਗਹਿਣੇ, ਨਕਦੀ ਤੇ ਕੀਮਤੀ ਸਾਮਾਨ ਚੋਰੀ ਕਰਦੇ ਸਨ, ਜਿਨਾਂ ਖਿਲਾਫ ਥਾਣਾ ਅਨਾਜ ਮੰਡੀ ਵਿਖੇ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਨੇ ਪਿਛਲੇ ਕਰੀਬ ਦੋ ਸਾਲ ਵਿਚ ਲਗਪਗ 100 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।
ਪੁਲਿਸ ਨੇ ਇਹ ਕਾਰਵਾਈ ਖ਼ਾਸ ਮੁਖ਼ਬਰ ਦੀ ਸੂਚਨਾ ਤੋਂ ਬਾਅਦ ਕੀਤੀ। ਪਿੰਡ ਬਾਰਨ ਨੇੜਿਓਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਰੁਨ ਕੁਮਾਰ ਵਾਸੀ ਰੋਹਤਕ ਹਰਿਆਣਾ, ਸਾਹਿਲ ਕੁਮਾਰ ਵਾਸੀ ਪਿੰਡ ਬਹਿਲੰਬਾ ਹਰਿਆਣਾ, ਅਜੈ ਵਾਸੀ ਗੋਹਾਣਾ ਹਰਿਆਣਾ ਅਤੇ ਅਨਿਲ ਕੁਮਾਰ ਵਾਸੀ ਰੋਹਤਕ ਹਰਿਆਣਾ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਬੇਹੱਦ ਖਤਰਨਾਕ ਤਰੀਕੇ ਨਾਲ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।
