ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥

ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥

ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਰੁਤੀ ਸਲੋਕੁ’।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਨਾਨਕ! (ਆਖ-ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ।੧।

ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ। ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ।੨।

Leave a Reply

Your email address will not be published. Required fields are marked *