Site icon Amritsar Awaaz

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ Nagar Kirtan, ਵੇਖੋ ਖ਼ੂਬਸੂਰਤ ਤਸਵੀਰਾਂ :

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।

ਸੁੰਦਰ ਪਾਲਕੀ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨਾਂ ਲਈ ਸ਼ਹਿਰ ਦੀਆਂ ਸੰਗਤਾਂ ਉਮੜੀਆਂ ਹਨ। ਪਾਲਕੀ ਸਾਹਿਬ ਦੇ ਨਾਲ ਗੱਤਕਾ ਪਾਰਟੀਆਂ, ਬੈਂਡ ਪਾਰਟੀਆਂ, ਸਕੂਲੀ ਬੱਚੇ, ਸ਼ਬਦ ਚੌਕੀ ਜਥੇ ਤੇ ਸੰਗਤਾਂ ਨੇ ਨਾਲ ਚੱਲ ਕੇ ਹਾਜਰੀ ਭਰੀ। ਵੱਖ-ਵੱਖ ਥਾਵਾਂ ‘ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਕਾਰ ਦੇ ਲੰਗਰ ਵਰਤਾਏ ਜਾ ਰਹੇ ਹਨ।

Exit mobile version