Site icon Amritsar Awaaz

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ Session ਸ਼ੁਰੂ, ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਗਿਆ ਸਿਜਦਾ !

ਕੇਂਦਰ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦਾ ਨਾਮ ਬਦਲਣ ‘ਤੇ ਚਰਚਾ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿਧਾਨ ਸਭਾ ਵਿੱਚ ਸਭ ਤੋਂ ਪਹਿਲਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਜਗਤ ਲਈ ਜੋ ਕੁਰਬਾਨੀ ਦਿੱਤੀ ਹੈ, ਉਹ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਗੀ। ਸਦਨ ਵਿੱਚ ਚਾਰ ਸਾਹਿਬਜ਼ਾਦਿਆਂ ਸਣੇ ਸਾਰੇ ਸ਼ਹੀਦਾਂ ਨੂੰ ਯਾਦ ਅਤੇ ਨਮਨ ਕੀਤਾ ਗਿਆ। ਸਦਨ ਦੀ ਕਾਰਵਾਈ ਹੁਣ ਦੁਪਹਿਰ 12:25 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਸੈਸ਼ਨ ਦੇ ਅੰਤ ਵਿੱਚ ਮਨਰੇਗਾ ਸੰਬੰਧੀ ਇੱਕ ਮਤਾ ਪੇਸ਼ ਕੀਤਾ ਜਾਵੇਗਾ। ਮੁੱਖ ਮੰਗ ਇਹ ਹੋਵੇਗੀ ਕਿ ਮਨਰੇਗਾ ਨੂੰ 60% ਕੇਂਦਰੀ ਅਤੇ 40% ਰਾਜ ਸਰਕਾਰ ਦੇ ਫੰਡ ਦੀ ਬਜਾਏ 100% ਕੇਂਦਰੀ ਫੰਡ ਵਾਲੀ ਯੋਜਨਾ ਬਣਾਇਆ ਜਾਵੇ। ਇਸ ਤੋਂ ਇਲਾਵਾ, 100 ਦਿਨਾਂ ਦੇ ਰੁਜ਼ਗਾਰ ਦੇ ਅਧਿਕਾਰ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ।

Exit mobile version