ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ…