Site icon Amritsar Awaaz

ਪੰਜਾਬ ‘ਚ ਅਗਲੇ 3 ਦਿਨਾਂ ਲਈ ਸੀਤ ਲਹਿਰ ਤੇ ਧੁੰਦ ਦਾ ਅਲਰਟ, ਵਿਭਾਗ ਨੇ ਮੀਂਹ ਪੈਣ ਦੀ ਵੀ ਕੀਤੀ ਭਵਿੱਖਬਾਣੀ !

ਪੰਜਾਬ ਦੇ ਮੌਸਮ ਨੂੰ ਲੈ ਕੇ ਵਡੀ ਅਪਡੇਟ ਸਾਹਮਣੇ ਆਈ ਹੈ। ਨਵਾਂ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ ਤੇ ਮੀਂਹ ਨੂੰ ਲੈ ਕੇ ਵੀ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਭਰ ਵਿਚ ਠੰਡ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਹਿਤ ਅਗਲੇ 3 ਦਿਨਾਂ ਲਈ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦਰਅਸਲ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਆਉਣ ਵਾਲੇ ਦਿਨਾਂ ਵਿਚ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਪਹਾੜਾਂ ਵਿਚ ਬਰਫਬਾਰੀ ਹੋ ਰਹੀ ਹੈ ਜਿਸ ਕਰਕੇ ਮੈਦਾਨੀ ਇਲਾਕਿਆਂ ਵਿਚ ਹੱਢ ਚੀਰਵੀਂ ਠੰਡ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ। ਪੰਜਾਬ ਵਿਚ ਠੰਡ ਨੇ ਆਪਣਾ ਤੇਜ਼ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
IMD ਨੇ ਪੰਜਾਬ ਲਈ ਮੌਸਮੀ ਚੇਤਾਵਨੀ ਜਾਰੀ ਕੀਤੀ ਹੈ ਤੇ ਇਹ ਅਲਰਟ 5 ਤੋਂ ਲੈ ਕੇ 7 ਜਨਵਰੀ ਤੱਕ ਜਾਰੀ ਰਹੇਗੀ। ਭਾਰਤੀ ਮੌਸਮੀ ਵਿਭਾਗ ਵੱਲੋਂ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਪੈਣੀ ਦੀ ਸੰਭਾਵਨਾ ਜਤਾਈ ਗਈ ਹੈ। ਕਈ ਇਲਾਕਿਆਂ ਵਿਚ ਸੀਤ ਲਹਿਰ ਜਾਂ ਕੋਲਡ ਵੇਵ ਦੀ ਸਥਿਤੀ ਬਣੀ ਰਹਿ ਸਕਦੀ ਹੈ, ਜਿਸਕਰਕੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। 5 ਤੇ 6 ਜਨਵਰੀ ਨੂੰ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ ਜਦੋਂ ਕਿ 7 ਜਨਵਰੀ ਨੂੰ ਕੁਝ ਜ਼ਿਲ੍ਹਿਆਂ ਵਿਚ ਧੁੰਦ ਦੀ ਤੀਬਰਤਾ ਕੁਝ ਹੱਦ ਤੱਕ ਘੱਟ ਸਕਦੀ ਹੈ। 8 ਜਨਵਰੀ ਤੱਕ ਪੰਜਾਬ ਦੇ ਵੱਡੇ ਹਿੱਸਿਆਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਐਡਵਾਈਜਰੀ ਜਾਰੀ ਕੀਤੀ ਗਈ ਹੈ ਤੇ ਬਿਨਾਂ ਕਿਸੇ ਕੰਮ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਵੀ ਦਿੱਤੀ ਗਈ ਹੈ ਤਾਂ ਜੋ ਇਸ ਕਹਿਰ ਦੀ ਠੰਡ ਤੋਂ ਬਚਿਆ ਜਾ ਸਕੇ ਤੇ ਨਾਲ ਹੀ ਧੁੰਦ ਵਿਚ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵੀ ਵਰਤਣ ਨੂੰ ਕਿਹਾ ਗਿਆ ਹੈ।

Exit mobile version