Site icon Amritsar Awaaz

ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ, ਵਿਜ਼ੀਬਿਲਟੀ ਹੋਈ ਜ਼ੀਰੋ, 20 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ। ਵਿਜ਼ੀਬਿਲਟੀ ਬਿਲਕੁਲ ਜ਼ੀਰੋ ਹੋ ਗਈ ਹੈ ਤੇ ਅਜਿਹੇ ਵਿਚ ਵਾਹਨ ਚਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਵਿਭਾਗ ਮੁਤਾਬਕ 20 ਦਸੰਬਰ ਨੂੰ ਮੀਂਹ ਪੈ ਸਕਦਾ ਹੈ ਤੇ ਵੱਖ-ਵੱਖ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ ਤੇ ਘੱਟੋ-ਘੱਟ ਤਾਪਮਾਨ ਵਿਚ ਕੋਈ ਬਦਲਾਅ ਨਹੀਂ ਹੋਵੇਗਾ।
ਬੀਤੇ ਦਿਨੀਂ ਵੀ ਬੀ 20-30 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਪਹਾੜਾਂ ਤੋਂ ਚੱਲ ਰਹੀਆਂ ਹਵਾਵਾਂ ਕਾਰਨ ਪੰਜਾਬ ਤੇ ਚੰਡੀਗੜ੍ਹ ਵਿਚ ਤਾਪਮਾਨ ਵਿਚ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ 19 ਤੋਂ 21 ਦਸੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਰੀਦਕੋਟ, ਬਠਿੰਡਾ ਵਿਚ ਧੁੰਦ ਕਾਰਨ ਦ੍ਰਿਸ਼ਟੀ 20 ਤੋਂ 40 ਮੀਟਰ ਤਕ ਡਿੱਗ ਸਕਦੀ ਹੈ। 20 ਦਸੰਬਰ ਨੂੰ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਮੋਗਾ, ਬਰਨਾਲਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਸੰਗਰੂਰ, ਲੁਧਿਆਣਾ, ਜਲੰਧਰ ਤੇ ਕਪੂਰਥਲਾ ਵਿਚ ਸੰਘਣੀ ਧੁੰਦ ਪਵੇਗੀ।

Exit mobile version