ਮੀਂਹ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਬਰਫ਼ੀਲੀਆਂ ਹਵਾਵਾਂ ਨੇ ਕੰਬਣੀ ਛੇੜ ਦਿੱਤੀ ਹੈ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।
ਤੇਜ਼ ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਅੱਧੀ ਰਾਤ ਤੋਂ ਲੈ ਕੇ ਸ਼ੁੱਕਰਵਾਰ ਪੂਰਾ ਦਿਨ ਭਾਰੀ ਮੀਂਹ ਪਿਆ। ਮੀਂਹ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਬਰਫ਼ੀਲੀਆਂ ਹਵਾਵਾਂ ਨੇ ਕੰਬਣੀ ਛੇੜ ਦਿੱਤੀ ਹੈ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ, ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 0.8 ਡਿਗਰੀ ਸੈਲਸੀਅਸ ਰਿਹਾ, ਜੋ ਕਿ ਪੂਰੇ ਪੰਜਾਬ ਵਿੱਚ ਸਭ ਤੋਂ ਘੱਟ ਸੀ। ਇਸ ਤੋਂ ਇਲਾਵਾ ਹੋਰਨਾਂ ਸ਼ਹਿਰਾਂ ਦਾ ਤਾਪਮਾਨ ਇਸ ਤਰ੍ਹਾਂ ਰਿਹਾ:
ਫਰੀਦਕੋਟ: 1.0 ਡਿਗਰੀ ਸੈਲਸੀਅਸ
ਅੰਮ੍ਰਿਤਸਰ: 2.4 ਡਿਗਰੀ ਸੈਲਸੀਅਸ
ਫਿਰੋਜ਼ਪੁਰ: 2.6 ਡਿਗਰੀ ਸੈਲਸੀਅਸ
ਪਟਿਆਲਾ: 3.5 ਡਿਗਰੀ ਸੈਲਸੀਅਸ
ਐੱਸ.ਬੀ.ਐੱਸ. ਨਗਰ: 3.4 ਡਿਗਰੀ ਸੈਲਸੀਅਸ
ਲੁਧਿਆਣਾ: 4.0 ਡਿਗਰੀ ਸੈਲਸੀਅਸ
ਹਾਲਾਂਕਿ, ਸਵੇਰੇ 9 ਵਜੇ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਧੁੱਪ ਨਿਕਲ ਆਈ ਹੈ, ਜਿਸ ਨਾਲ ਲੋਕਾਂ ਨੂੰ ਠੰਢ ਤੋਂ ਥੋੜ੍ਹੀ ਰਾਹਤ ਮਿਲੀ ਹੈ।
ਅਗਲੇ ਦਿਨਾਂ ਦਾ ਮੌਸਮ
ਮੌਸਮ ਵਿਭਾਗ ਮੁਤਾਬਕ ਅੱਜ ਅਤੇ ਭਲਕੇ ਮੌਸਮ ਸਾਫ਼ ਰਹੇਗਾ। ਪਰ 26 ਜਨਵਰੀ ਤੋਂ ਇੱਕ ਵਾਰ ਫਿਰ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸ ਕਾਰਨ 27 ਜਨਵਰੀ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

