Site icon Amritsar Awaaz

Punjab ‘ਚ ਪਏਗੀ ਸੰਘਣੀ ਧੁੰਦ, ਲੁਧਿਆਣਾ, ਜਲੰਧਰ ਸਣੇ 13 ਜ਼ਿਲ੍ਹਿਆਂ ਲਈ Alert🚨 ਜਾਰੀ

ਪੰਜਾਬ ਵਿੱਚ ਠੰਢ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਅੱਜ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸਮੇਤ 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਬਣੀ ਰਹੇਗੀ, ਜਿਸ ਨਾਲ ਵਿਜੀਬਿਲਟੀ ਪ੍ਰਭਾਵਿਤ ਹੋ ਸਕਦੀ ਹੈ। ਵਾਹਨ ਚਾਲਕਾਂ ਨੂੰ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਅਗਲੇ ਛੇ ਦਿਨਾਂ ਤੱਕ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਵੀਰਵਾਰ ਨੂੰ ਆਦਮਪੁਰ 4 ਡਿਗਰੀ ਦੇ ਘੱਟੋ-ਘੱਟ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ, ਜਦੋਂ ਕਿ ਫਰੀਦਕੋਟ 4.9 ਡਿਗਰੀ ਦਰਜ ਕੀਤਾ ਗਿਆ। ਸੂਬੇ ਵਿੱਚ ਔਸਤਨ ਘੱਟੋ-ਘੱਟ ਤਾਪਮਾਨ 0.4 ਡਿਗਰੀ ਡਿੱਗ ਗਿਆ, ਜਿਸ ਨਾਲ ਲੁਧਿਆਣਾ ਅਤੇ ਪਟਿਆਲਾ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਿਹਾ।
ਧ ਤੋਂ ਵੱਧ ਤਾਪਮਾਨ ਵਿੱਚ ਵੀ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ ਆਮ ਦੇ ਆਸ-ਪਾਸ ਰਿਹਾ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 27.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਠੰਢ ਅਤੇ ਧੁੰਦ ਦਾ ਪ੍ਰਭਾਵ ਵਧਣ ਦੀ ਉਮੀਦ ਹੈ।

ਪੰਜਾਬ ਵਿੱਚ ਝੋਨੇ ਦੀ ਕਟਾਈ ਪੂਰੀ ਹੋ ਗਈ ਹੈ ਅਤੇ ਪਰਾਲੀ ਸਾੜਨਾ ਬੰਦ ਹੋ ਗਿਆ ਹੈ, ਪਰ ਸੂਬੇ ਦੇ ਛੇ ਸ਼ਹਿਰ ਯੈਲੋ ਜ਼ੋਨ ਵਿੱਚ ਹਨ। ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਔਸਤ ਏਅਰ ਕੁਆਲਿਟੀ ਇੰਡੈਕਸ (AQI) 152 ਦਰਜ ਕੀਤਾ ਗਿਆ। ਇਸੇ ਤਰ੍ਹਾਂ, ਜਲੰਧਰ ਵਿੱਚ 137, ਖੰਨਾ 126, ਲੁਧਿਆਣਾ 112, ਮੰਡੀ ਗੋਬਿੰਦਗੜ੍ਹ 158 ਅਤੇ ਪਟਿਆਲਾ ਵਿੱਚ 141 ਦਾ AQI ਦਰਜ ਕੀਤਾ ਗਿਆ।

Exit mobile version