ਕਸ਼ਮੀਰ ਵਿਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਜ਼ੀਰੋ ਤੋਂ ਹੇਠਾਂ ਬਣਿਆ ਹੋਇਆ ਹੈ ਅਤੇ ਦਿੱਲੀ ਵਿਚ ਇਸ ਸਰਦੀ ਦੇ ਮੌਸਮ ਦੀ ਸਭ ਤੋਂ ਠੰਢੀ ਸਵੇਰ ਰਿਕਾਰਡ ਕੀਤੀ ਗਈ। ਪੰਜਾਬ ਦੇ ਹੁਸ਼ਿਆਰਪੁਰ ਵਿਚ ਘੱਟੋ-ਘੱਟ ਤਾਪਮਾਨ ਸੂਬੇ ਵਿਚ ਸਭ ਤੋਂ ਘੱਟ 1.1 ਡਿਗਰੀ ਸੈਲਸੀਅਸ ਰਿਹਾ। ਇਸ ਸੀਜ਼ਨ ਵਿਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ ਇੰਨਾ ਹੇਠਾਂ ਆਇਆ ਹੈ।
ਉੱਤਰੀ ਭਾਰਤ ਦੇ ਪਹਾੜੀ ਤੇ ਮੈਦਾਨੀ ਇਲਾਕਿਆਂ ਵਿਚ ਸ਼ਨਿਚਰਵਾਰ ਦਾ ਦਿਨ ਬੇਹੱਦ ਠੰਢਾ ਰਿਹਾ ਅਤੇ ਕੜਾਕੇ ਦੀ ਠੰਢ ਵਿਚ ਲੋਕ ਠੁਰਠੁਰ ਕਰਦੇ ਨਜ਼ਰ ਆਏ। ਕਸ਼ਮੀਰ ਵਿਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਜ਼ੀਰੋ ਤੋਂ ਹੇਠਾਂ ਬਣਿਆ ਹੋਇਆ ਹੈ ਅਤੇ ਦਿੱਲੀ ਵਿਚ ਇਸ ਸਰਦੀ ਦੇ ਮੌਸਮ ਦੀ ਸਭ ਤੋਂ ਠੰਢੀ ਸਵੇਰ ਰਿਕਾਰਡ ਕੀਤੀ ਗਈ। ਪੰਜਾਬ ਦੇ ਹੁਸ਼ਿਆਰਪੁਰ ਵਿਚ ਘੱਟੋ-ਘੱਟ ਤਾਪਮਾਨ ਸੂਬੇ ਵਿਚ ਸਭ ਤੋਂ ਘੱਟ 1.1 ਡਿਗਰੀ ਸੈਲਸੀਅਸ ਰਿਹਾ। ਇਸ ਸੀਜ਼ਨ ਵਿਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ ਇੰਨਾ ਹੇਠਾਂ ਆਇਆ ਹੈ।
ਪੰਜਾਬ ਦੇ ਬਾਕੀ ਸ਼ਹਿਰ ਵੀ ਭਿਆਨਕ ਠੰਢ ਦੀ ਲਪੇਟ ਵਿਚ ਰਹੇ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 1.3, ਫਰੀਦਕੋਟ ਤੇ ਗੁਰਦਾਸਪੁਰ ਦਾ 3.2, ਬਠਿੰਡਾ ਦਾ 3.4, ਰਾਜਧਾਨੀ ਚੰਡੀਗੜ੍ਹ ਦਾ 4, ਪਟਿਆਲਾ ਦਾ 4.4, ਰੂਪਨਗਰ ਦਾ 4.5 ਅਤੇ ਲੁਧਿਆਣਾ ਦਾ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ਨਿਚਰਵਾਰ ਸਵੇਰੇ ਸੰਘਣੀ ਧੁੰਦ ਪਈ। ਕੁਝ ਜ਼ਿਲ੍ਹਿਆਂ ਵਿਚ ਦਿਸਣ ਹੱਦ 50 ਮੀਟਰ ਤੋਂ ਵੀ ਘੱਟ ਰਹੀ। ਕੁਝ ਜ਼ਿਲ੍ਹਿਆਂ ਵਿਚ ਸੀਤ ਦਿਨ ਵਰਗੀ ਸਥਿਤੀ ਬਣ ਸਕਦੀ ਹੈ। ਸੀਤ ਦਿਨ ਦੀ ਸਥਿਤੀ ਉਦੋਂ ਬਣਦੀ ਹੈ ਜਦੋਂ ਵੱਧ ਤੋਂ ਵੱਧ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਵੀ ਘੱਟ ਹੋ ਜਾਂਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਹਿੱਸਿਆਂ ਵਿਚ ਬਰਫ਼ਬਾਰੀ ਕਾਰਨ ਸੂਬੇ ਦੇ ਕਈ ਜ਼ਿਲ੍ਹੇ ਅਤਿ ਸੀਤ ਲਹਿਰ ਦੀ ਲਪੇਟ ਵਿਚ ਹਨ।
ਦਿੱਲੀ ’ਚ ਘੱਟੋ-ਘੱਟ ਤਾਪਮਾਨ 4.2 ਡਿਗਰੀ
ਦਿੱਲੀ ਵਿਚ ਸ਼ਨਿਚਰਵਾਰ ਦੀ ਸਵੇਰ ਇਸ ਸੀਜ਼ਨ ਦੀ ਸਭ ਤੋਂ ਠੰਢੀ ਰਹੀ। ਮੌਸਮ ਵਿਭਾਗ ਨੇ ਤਾਪਮਾਨ ਵਿਚ ਗਿਰਾਵਟ ਨੂੰ ਦੇਖਦੇ ਹੋਏ ਦੋ ਦਿਨਾਂ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਸ਼ਨਿਚਰਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.7 ਡਿਗਰੀ ਘੱਟ 4.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਵਾਰ ਸਰਦੀ ਦੇ ਮੌਸਮ ਦਾ ਇਹ ਹੁਣ ਤੱਕ ਦਾ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਹੈ। ਪਿਛਲੇ ਚਾਰ ਦਿਨਾਂ ਵਿਚ ਘੱਟੋ-ਘੱਟ ਤਾਪਮਾਨ ਵਿਚ ਲਗਪਗ ਚਾਰ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਈਜੀਆਈ ਏਅਰਪੋਰਟ ’ਤੇ ਸਵੇਰੇ ਸਾਢੇ ਸੱਤ ਵਜੇ ਸੰਘਣੀ ਧੁੰਦ ਕਾਰਨ ਦਿਸਣ ਹੱਦ ਦਾ ਪੱਧਰ 50 ਮੀਟਰ ਤੱਕ ਪੁੱਜ ਗਿਆ। ਸਾਢੇ ਅੱਠ ਵਜੇ ਤੱਕ ਧੁੰਦ ਥੋੜ੍ਹਾ ਘੱਟ ਹੋਈ ਅਤੇ ਦਿਸਣ ਹੱਦ ਦਾ ਪੱਧਰ ਸੁਧਰ ਕੇ 100 ਮੀਟਰ ਤੱਕ ਪਹੁੰਚ ਗਿਆ।
