Site icon Amritsar Awaaz

ਸਾਵਧਾਨ! 25 ਤੇ 26 ਜਨਵਰੀ ਨੂੰ ਆਸਮਾਨ ‘ਚ ਡਰੋਨ ਉਡਾਉਣ ‘ਤੇ ਰਹੇਗੀ ਰੋਕ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ !

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਰੋਹ, ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਪਬਲਿਕ ਵੱਲੋਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਯੂ.ਏ.ਵੀ/ਡਰੋਨ ਕੈਮਰੇ ਉਡਾਏ ਜਾਂਦੇ ਹਨ, ਜੋ ਸੁਰੱਖਿਆ ਦੇ ਮੱਦੇਨਜ਼ਰ ਠੀਕ ਨਹੀਂ ਹਨ।

ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ ਸਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ 25 ਜਨਵਰੀ ਤੋਂ 26 ਜਨਵਰੀ ਤੱਕ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਯੂ.ਏ.ਵੀ/ਡਰੋਨ ਕੈਮਰੇ ਉਡਾਉਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਰੋਹ, ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਪਬਲਿਕ ਵੱਲੋਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਯੂ.ਏ.ਵੀ/ਡਰੋਨ ਕੈਮਰੇ ਉਡਾਏ ਜਾਂਦੇ ਹਨ, ਜੋ ਸੁਰੱਖਿਆ ਦੇ ਮੱਦੇਨਜ਼ਰ ਠੀਕ ਨਹੀਂ ਹਨ। ਜਿਸ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ 26 ਜਨਵਰੀ 2026 ਦੌਰਾਨ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਲਗਾਉਣ ਤੇ ਪਾਬੰਦੀ ਲਗਾਈ ਜਾਵੇ।

Exit mobile version