Site icon Amritsar Awaaz

ਦਰਦਨਾਕ ਹਾਦਸਾ : ਟਰੱਕ ਨਾਲ ਟਕਰਾਈ ਸਕੂਲ ਬੱਸ, 13 ਬੱਚਿਆਂ ਦੀ ਮੌਕੇ ‘ਤੇ ਮੌਤ; ਕਈ ਜ਼ਖ਼ਮੀ !

ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਕ ਟਰੱਕ ਅਤੇ ਸਕੂਲ ਮਿੰਨੀ ਬੱਸ ਦੀ ਟੱਕਰ ਵਿੱਚ ਘੱਟੋ-ਘੱਟ 13 ਬੱਚਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ 11 ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਦੋ ਬੱਚਿਆਂ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ।

ਜੋਹਾਨਸਬਰਗ : ਦੱਖਣੀ ਅਫਰੀਕਾ ਦੇ ਗੌਤੈਂਗ ਸੂਬੇ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਕ ਟਰੱਕ ਅਤੇ ਸਕੂਲ ਮਿੰਨੀ ਬੱਸ ਦੀ ਟੱਕਰ ਵਿੱਚ ਘੱਟੋ-ਘੱਟ 13 ਬੱਚਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ 11 ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਦੋ ਬੱਚਿਆਂ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ।

ਅਧਿਕਾਰੀਆਂ ਅਨੁਸਾਰ, ਇਹ ਘਟਨਾ ਸੋਮਵਾਰ ਸਵੇਰੇ ਕਰੀਬ ਸੱਤ ਵਜੇ ਵਾਪਰੀ, ਜਦੋਂ ਬੱਸ ਜੋਹਾਨਸਬਰਗ ਵਿੱਚ ਪ੍ਰਾਇਮਰੀ ਅਤੇ ਹਾਇਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਬੱਚਿਆਂ ਨੂੰ ਲੈ ਕੇ ਜਾ ਰਹੀ ਮਿੰਨੀ ਬੱਸ ਹੋਰ ਵਾਹਨਾਂ ਤੋਂ ਅੱਗੇ ਨਿਕਲਣ (ਓਵਰਟੇਕ ਕਰਨ) ਦੀ ਕੋਸ਼ਿਸ਼ ਕਰ ਰਹੀ ਸੀ, ਜਦੋਂ ਉਹ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ।

ਪੁਲਿਸ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੱਕ ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾਵੇਗੀ। ਗੌਤੈਂਗ ਐਮਰਜੈਂਸੀ ਸੇਵਾਵਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿਨ੍ਹਾਂ ਵਿੱਚ ਬੱਸ ਡਰਾਈਵਰ ਵੀ ਸ਼ਾਮਲ ਹੈ। ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੇ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।

Exit mobile version