Site icon Amritsar Awaaz

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਹੋਏ ਫਰਾਰ:

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈਜਿਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਕੈਨੇਡਾ ਦੇ ਐਬਸਫੋਰਡ ‘ਚ ਪੰਜਾਬੀ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਖਬਰ ਹੈ।

ਮਿਲੀ ਜਾਣਕਾਰੀ ਮੁਤਾਬਕ ਕਾਰ ਸਵਾਰ ਹਮਲਾਵਰਾਂ ਨੇ ਪੰਜਾਬੀ ਨੌਜਵਾਨ ‘ਤੇ ਫਾਇਰਿੰਗ ਕੀਤੀ। ਨੌਜਵਾਨ ਦੀ ਪਛਾਣ ਨਵਪ੍ਰੀਤ ਸਿੰਘ ਧਾਲੀਵਾਲ ਵਜੋਂ ਹੋਈ ਹੈ। ਐਬਸਫੋਰਡ ਵਿਚ ਨਵਪ੍ਰੀਤ ਸਿੰਘ ਧਾਲੀਵਾਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਜਾਂਦੀ ਹੈ। ਕਾਰ ਸਵਾਰ ਹਮਲਾਵਰਾਂ ਨੇ ਅਚਾਨਕ ਨਵਪ੍ਰੀਤ ਉਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਵਿਚ ਦਹਿਸ਼ਤ ਫੈਲ ਗਈ ਤੇ ਲੋਕ ਸਹਿਮ ਗਏ। ਮੌਕੇ ਉਤੇ ਮੌਜੂਦ ਲੋਕਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਕਾਰ ਸਣੇ ਮੌਕੇ ਤੋਂ ਫਰਾਰ ਹੋ ਗਏ।

ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਕੈਨੇਡੀਅਨ ਪੁਲਿਸ ਦਾ ਕਹਿਣਾ ਹੈ ਕਿ ਪਹਿਲੀ ਨਜ਼ਰ ਵਿਚ ਇਹ ਮਾਮਲਾ ਗੈਂਗਵਾਰ ਨਾਲ ਜੁੜਿਆ ਹੋਇਆ ਹੋ ਸਕਦਾ ਹੈ ਪਰ ਹਾਲੇ ਤੱਕ ਕਿਸੇ ਨਤੀਜੇ ਨਹੀਂ ਪਹੁੰਚਿਆ ਜਾ ਸਕਦਾ। ਨਵਪ੍ਰੀਤ ਦੀ ਮੌਤ ਦੀ ਖਬਰ ਜਿਵੇਂ ਹੀ ਪੰਜਾਬ ਵਿਚ ਰਹਿੰਦੇ ਉਸ ਦੇ ਪਰਿਵਾਰ ਤੇ ਕੈਨੇਡਾ ਵਿਚ ਰਹਿੰਦੇ ਉਸ ਦੇ ਦੋਸਤ ਤੇ ਸਾਕ- ਸਬੰਧੀਆਂ ਤੱਕ ਪਹੁੰਚਦੀ ਹੈ ਤਾਂ ਸੋਗ ਦੀ ਲਹਿਰ ਛਾ ਗਈ ਹੈ। ਇਹ ਘਟਨਾ ਕੈਨੇਡਾ ਵਿਚ ਵਧ ਰਹੀ ਗੈਂਗਵਾਰ ਤੇ ਪੰਜਾਬੀ ਨੌਜਵਾਨਾਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰਦੀ ਹੈ।

Exit mobile version