Jagraon Husband Wife Death in Canada : ਮ੍ਰਿਤਕ ਜੋੜਾ, ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਦੇ ਪਿੰਡ ਚੌਕੀਮਾਨ ਨਾਲ ਸਬੰਧਤ ਸੀ, ਜਿਨ੍ਹਾਂ ਦੀ ਪਛਾਣ ਏਕਮਵੀਰ ਸਿੰਘ ਤੇ ਉਸ ਦੀ ਪਤਨੀ ਜੈਸਮੀਨ ਕੌਰ ਵੱਜੋਂ ਹੋਈ ਹੈ। ਕੈਨੇਡਾ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੈਨੇਡਾ ਤੋਂ ਪੰਜਾਬ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਲਗਰੀ ‘ਚ ਇੱਕ ਪੰਜਾਬੀ ਪਤੀ-ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਮ੍ਰਿਤਕ ਜੋੜਾ, ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਦੇ ਪਿੰਡ ਚੌਕੀਮਾਨ ਨਾਲ ਸਬੰਧਤ ਸੀ, ਜਿਨ੍ਹਾਂ ਦੀ ਪਛਾਣ ਏਕਮਵੀਰ ਸਿੰਘ ਤੇ ਉਸ ਦੀ ਪਤਨੀ ਜੈਸਮੀਨ ਕੌਰ ਵੱਜੋਂ ਹੋਈ ਹੈ। ਕੈਨੇਡਾ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਜੋੜੇ ਦੀ ਮੌਤ ਦੇ ਕਾਰਨਾਂ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲੀ ਨਜ਼ਰ ‘ਚ ਇਹ ਮਾਮਲਾ ਕਤਲ ਦਾ ਸਾਹਮਣੇ ਆ ਰਿਹਾ ਹੈ। ਹਾਲਾਂਕਿ, ਇਸ ਬਾਰੇ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

