Canada ਦੇ ਬ੍ਰਿਟਿਸ਼ ਕੋਲੰਬੀਆ ਦੇ ਇੱਕ ਸਕੂਲ ’ਚ ਹੋਈ ਗੋਲੀਬਾਰੀ ,10 ਲੋਕਾਂ ਦੀ ਮੌਤ ਅਤੇ 25 ਜ਼ਖਮੀ !

Canada School Shooting : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਟੰਬਲਰ ਰਿਜ ਸੈਕੰਡਰੀ ਸਕੂਲ ‘ਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 25 ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਮੈਡੀਕਲ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਵੀ ਮੰਗਲਵਾਰ ਨੂੰ ਮੌਤ ਹੋ ਗਈ ਹੈ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਟੰਬਲਰ ਰਿਜ ਸੈਕੰਡਰੀ ਸਕੂਲ ‘ਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਇਸ ਗੋਲੀਬਾਰੀ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 25 ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਮੈਡੀਕਲ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਵੀ ਮੰਗਲਵਾਰ ਨੂੰ ਮੌਤ ਹੋ ਗਈ ਹੈ।

ਮੀਡੀਆ ਨਾਲ ਗੱਲ ਕਰਦੇ ਹੋਏ ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਮੰਗਲਵਾਰ ਦੁਪਹਿਰ ਨੂੰ ਬ੍ਰਿਟਿਸ਼ ਕੋਲੰਬੀਆ ਦੇ ਪੀਸ ਖੇਤਰ ਦੇ ਟੰਬਲਰ ਰਿਜ ਸੈਕੰਡਰੀ ਸਕੂਲ ਵਿੱਚ ਹੋਈ ਹੈ। ਪੁਲਿਸ ਦੇ ਅਨੁਸਾਰ ਉਨ੍ਹਾਂ ਨੂੰ ਇੱਕ ਐਮਰਜੈਂਸੀ ਸੁਨੇਹਾ ਮਿਲਿਆ ਜਿਸ ਵਿੱਚ ਇੱਕ ਸ਼ੱਕੀ ਦਾ ਵੇਰਵਾ ਦਿੱਤਾ ਗਿਆ ਸੀ। ਸੁਨੇਹੇ ਵਿੱਚ ਇੱਕ ਭੂਰੇ ਵਾਲਾਂ ਵਾਲੀ ਔਰਤ ਦੇ ਦੇਖੇ ਜਾਣ ਦਾ ਜ਼ਿਕਰ ਕੀਤਾ ਗਿਆ ਸੀ। ਪੁਲਿਸ ਦਾ ਮੰਨਣਾ ਹੈ ਕਿ ਸ਼ੱਕੀ ਨੇ ਹਮਲੇ ਵਿੱਚ ਭੂਮਿਕਾ ਨਿਭਾਈ ਹੋ ਸਕਦੀ ਹੈ।

ਪੁਲਿਸ ਨੇ ਇਹ ਵੀ ਦੱਸਿਆ ਕਿ ਜਦੋਂ ਫੋਰਸ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ਨੂੰ ਸਕੂਲ ਕੈਂਪਸ ਵਿੱਚ 6 ਲੋਕਾਂ ਦੀਆਂ ਲਾਸ਼ਾਂ ਮਿਲੀਆਂ, ਜਦੋਂ ਕਿ ਇੱਕ ਹੋਰ ਵਿਅਕਤੀ ਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ। ਪੁਲਿਸ ਨੂੰ ਨੇੜਲੇ ਘਰ ਵਿੱਚ ਦੋ ਲਾਸ਼ਾਂ ਵੀ ਮਿਲੀਆਂ, ਜਿਨ੍ਹਾਂ ਨੂੰ ਘਟਨਾ ਨਾਲ ਜੋੜਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਇਸ ਗੋਲੀਬਾਰੀ ਵਿੱਚ ਸਿਰਫ਼ ਇੱਕ ਹਮਲਾਵਰ ਸ਼ਾਮਲ ਸੀ ਜਾਂ ਹੋਰ ਲੋਕ ਸਨ।

Leave a Reply

Your email address will not be published. Required fields are marked *